Skip to content

ਯਹੋਵਾਹ ਦੇ ਗਵਾਹ ਘਰ-ਘਰ ਕਿਉਂ ਜਾਂਦੇ ਹਨ?

ਯਹੋਵਾਹ ਦੇ ਗਵਾਹ ਘਰ-ਘਰ ਕਿਉਂ ਜਾਂਦੇ ਹਨ?

 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ ਸੀ: “ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ।” (ਮੱਤੀ 28:19, 20) ਜਦੋਂ ਯਿਸੂ ਨੇ ਆਪਣੇ ਚੇਲਿਆਂ ਨੂੰ ਘੱਲਿਆ ਸੀ, ਤਾਂ ਉਸ ਨੇ ਕਿਹਾ ਸੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਪ੍ਰਚਾਰ ਕਰਨ। (ਮੱਤੀ 10:7, 11-13) ਯਿਸੂ ਦੀ ਮੌਤ ਤੋਂ ਬਾਅਦ, ਪਹਿਲੀ ਸਦੀ ਦੇ ਮਸੀਹੀ “ਖੁੱਲ੍ਹੇ-ਆਮ ਤੇ ਘਰ-ਘਰ ਜਾ ਕੇ” ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕਰਦੇ ਸਨ। (ਰਸੂਲਾਂ ਦੇ ਕੰਮ 5:42; 20:20) ਅੱਜ ਅਸੀਂ ਉਨ੍ਹਾਂ ਮਸੀਹੀਆਂ ਦੀ ਰੀਸ ਕਰਦਿਆਂ ਘਰ-ਘਰ ਪ੍ਰਚਾਰ ਕਰਦੇ ਹਾਂ ਕਿਉਂਕਿ ਇਹ ਲੋਕਾਂ ਨੂੰ ਮਿਲਣ ਦਾ ਵਧੀਆ ਤਰੀਕਾ ਹੈ।